ASingh

Directions Contact the business

ASingh A page for all humanities spreading happiness, prosperity and gratification in the years ahead.

25/10/2026

AMRIT VELE DA HUKAMNAMA,
SRI DARBAR SAHIB,AMRITSAR,
PAAVAN ANG-678, 25-10-2026

_*ਧਨਾਸਰੀ ਮਹਲਾ ੫ ਘਰੁ ੬ ੴ ਸਤਿਗੁਰ ਪ੍ਰਸਾਦਿ ॥ ਸੁਨਹੁ ਸੰਤ ਪਿਆਰੇ ਬਿਨਉ ਹਮਾਰੇ ਜੀਉ ॥ ਹਰਿ ਬਿਨੁ ਮੁਕਤਿ ਨ ਕਾਹੂ ਜੀਉ ॥ ਰਹਾਉ ॥ ਮਨ ਨਿਰਮਲ ਕਰਮ ਕਰਿ ਤਾਰਨ ਤਰਨ ਹਰਿ ਅਵਰਿ ਜੰਜਾਲ ਤੇਰੈ ਕਾਹੂ ਨ ਕਾਮ ਜੀਉ ॥ ਜੀਵਨ ਦੇਵਾ ਪਾਰਬ੍ਰਹਮ ਸੇਵਾ ਇਹੁ ਉਪਦੇਸੁ ਮੋ ਕਉ ਗੁਰਿ ਦੀਨਾ ਜੀਉ ॥੧॥ ਤਿਸੁ ਸਿਉ ਨ ਲਾਈਐ ਹੀਤੁ ਜਾ ਕੋ ਕਿਛੁ ਨਾਹੀ ਬੀਤੁ ਅੰਤ ਕੀ ਬਾਰ ਓਹੁ ਸੰਗਿ ਨ ਚਾਲੈ ॥ ਮਨਿ ਤਨਿ ਤੂ ਆਰਾਧ ਹਰਿ ਕੇ ਪ੍ਰੀਤਮ ਸਾਧ ਜਾ ਕੈ ਸੰਗਿ ਤੇਰੇ ਬੰਧਨ ਛੂਟੈ ॥੨॥ ਗਹੁ ਪਾਰਬ੍ਰਹਮ ਸਰਨ ਹਿਰਦੈ ਕਮਲ ਚਰਨ ਅਵਰ ਆਸ ਕਛੁ ਪਟਲੁ ਨ ਕੀਜੈ ॥ ਸੋਈ ਭਗਤੁ ਗਿਆਨੀ ਧਿਆਨੀ ਤਪਾ ਸੋਈ ਨਾਨਕ ਜਾ ਕਉ ਕਿਰਪਾ ਕੀਜੈ ॥੩॥੧॥੨੯॥*_

धनासरी महला ५ घरु ६ ੴ सतिगुर प्रसादि ॥ सुनहु संत पिआरे बिनउ हमारे जीउ ॥ हरि बिनु मुकति न काहू जीउ ॥ रहाउ ॥ मन निरमल करम करि तारन तरन हरि अवरि जंजाल तेरै काहू न काम जीउ ॥ जीवन देवा पारब्रहम सेवा इहु उपदेसु मो कउ गुरि दीना जीउ ॥१॥ तिसु सिउ न लाईऐ हीतु जा को किछु नाही बीतु अंत की बार ओहु संगि न चालै ॥ मनि तनि तू आराध हरि के प्रीतम साध जा कै संगि तेरे बंधन छूटै ॥२॥ गहु पारब्रहम सरन हिरदै कमल चरन अवर आस कछु पटलु न कीजै ॥ सोई भगतु गिआनी धिआनी तपा सोई नानक जा कउ किरपा कीजै ॥३॥१॥२९॥

Dhanaasaree, Fifth Mehl, Sixth House: One Universal Creator God. By The Grace Of The True Guru: Listen, O Dear Beloved Saints, to my prayer. Without the Lord, no one is liberated. Pause O mind, do only deeds of purity; the Lord is the only boat to carry you across. Other entanglements shall be of no use to you. True living is serving the Divine, Supreme Lord God; the Guru has imparted this teaching to me. 1 Do not fall in love with trivial things; in the end, they shall not go along with you. Worship and adore the Lord with your mind and body, O Beloved Saint of the Lord; in the Saadh Sangat, the Company of the Holy, you shall be released from bo***ge. 2 In your heart, hold fast to the Sanctuary of the lotus feet of the Supreme Lord God; do not place your hopes in any other support. He alone is a devotee, spiritually wise, a meditator, and a penitent, O Nanak, who is blessed by the Lord's Mercy. 3129

ਸੰਤ ਪਿਆਰੇ = ਹੇ ਪਿਆਰੇ ਸੰਤ ਜਨੋ! ਬਿਨਉ ={विनय} ਬੇਨਤੀ। ਮੁਕਤਿ = (ਮਾਇਆ ਦੇ ਬੰਧਨਾਂ ਤੋਂ) ਖ਼ਲਾਸੀ। ਕਾਹੂ = ਕਿਸੇ ਦੀ ਭੀ ॥ ਮਨ = ਹੇ ਮਨ! ਤਰਨ = ਜਹਾਜ਼। ਅਵਰਿ = {ਲਫ਼ਜ਼ 'ਅਵਰ' ਤੋਂ ਬਹੁ-ਵਚਨ}। ਦੇਵਾ = ਪ੍ਰਕਾਸ਼-ਰੂਪ। ਸੇਵਾ = ਭਗਤੀ। ਮੋ ਕਉ = ਮੈਨੂੰ। ਗੁਰਿ = ਗੁਰੂ ਨੇ ॥੧॥ ਸਿਉ = ਨਾਲ। ਹੀਤੁ = ਹਿਤ, ਪਿਆਰ। ਜਾ ਕੋ ਬੀਤੁ = ਜਿਸ ਦਾ ਵਿਤ, ਜਿਸ ਦੀ ਪਾਂਇਆਂ। ਬਾਰ = ਵੇਲਾ। ਸੰਗਿ = ਨਾਲ। ਮਨਿ = ਮਨ ਵਿਚ। ਤਨਿ = ਤਨ ਵਿਚ, ਹਿਰਦੇ ਵਿਚ। ਸਾਧ = ਸੰਤ ਜਨ। ਜਾ ਕੈ ਸੰਗਿ = ਜਿਨ੍ਹਾਂ ਦੀ ਸੰਗਤ ਵਿਚ। ਛੂਟੈ = ਛੂਟੈਂ, ਮੁੱਕ ਸਕਦੇ ਹਨ ॥੨॥ ਗਹੁ = ਫੜ। ਹਿਰਦੈ = ਹਿਰਦੇ ਵਿਚ (ਵਸਾ)। ਕਮਲ ਚਰਨ = ਕੌਲ -ਫੁੱਲ ਵਰਗੇ ਕੋਮਲ ਚਰਨ। ਪਟਲੁ = ਪਰਦਾ, ਉਹਲਾ, ਆਸਰਾ। ਕੀਜੈ = ਕਰਨਾ ਚਾਹੀਦਾ। ਗਿਆਨੀ = ਆਤਮਕ ਜੀਵਨ ਦੀ ਸੂਝ ਵਾਲਾ। ਧਿਆਨੀ = ਪ੍ਰਭੂ-ਚਰਨਾਂ ਵਿਚ ਸੁਰਤ ਜੋੜੀ ਰੱਖਣ ਵਾਲਾ। ਤਪਾ = ਤਪ ਕਰਨ ਵਾਲਾ ॥੩॥੧॥੨੯॥

ਰਾਗ ਧਨਾਸਰੀ, ਘਰ ੬ ਵਿੱਚ ਗੁਰੂ ਅਰਜਨਦੇਵ ਜੀ ਦੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਪਿਆਰੇ ਸੰਤ ਜਨੋ! ਮੇਰੀ ਬੇਨਤੀ ਸੁਣੋ, ਪਰਮਾਤਮਾ (ਦੇ ਸਿਮਰਨ) ਤੋਂ ਬਿਨਾ (ਮਾਇਆ ਦੇ ਬੰਧਨਾਂ ਤੋਂ) ਕਿਸੇ ਦੀ ਭੀ ਖ਼ਲਾਸੀ ਨਹੀਂ ਹੁੰਦੀ ॥ ਰਹਾਉ॥ ਹੇ ਮਨ! (ਜੀਵਨ ਨੂੰ) ਪਵਿਤ੍ਰ ਕਰਨ ਵਾਲੇ (ਹਰਿ-ਸਿਮਰਨ ਦੇ) ਕੰਮ ਕਰਿਆ ਕਰ, ਪਰਮਾਤਮਾ (ਦਾ ਨਾਮ ਹੀ ਸੰਸਾਰ-ਸਮੁੰਦਰ ਤੋਂ) ਪਾਰ ਲੰਘਣ ਲਈ ਜਹਾਜ਼ ਹੈ। (ਦੁਨੀਆ ਦੇ) ਹੋਰ ਸਾਰੇ ਜੰਜਾਲ ਤੇਰੇ ਕਿਸੇ ਭੀ ਕੰਮ ਨਹੀਂ ਆਉਣਗੇ। ਪ੍ਰਕਾਸ਼-ਰੂਪ ਪਰਮਾਤਮਾ ਦੀ ਸੇਵਾ-ਭਗਤੀ ਹੀ (ਅਸਲ) ਜੀਵਨ ਹੈ-ਇਹ ਸਿੱਖਿਆ ਮੈਨੂੰ ਗੁਰੂ ਨੇ ਦਿੱਤੀ ਹੈ ॥੧॥ ਹੇ ਭਾਈ! ਉਸ (ਧਨ-ਪਦਾਰਥ) ਨਾਲ ਪਿਆਰ ਨਹੀਂ ਪਾਣਾ ਚਾਹੀਦਾ, ਜਿਸ ਦੀ ਕੋਈ ਪਾਂਇਆਂ ਹੀ ਨਹੀਂ। ਉਹ (ਧਨ-ਪਦਾਰਥ) ਅਖ਼ੀਰ ਵੇਲੇ ਨਾਲ ਨਹੀਂ ਜਾਂਦਾ। ਆਪਣੇ ਮਨ ਵਿਚ ਹਿਰਦੇ ਵਿਚ ਤੂੰ ਪਰਮਾਤਮਾ ਦਾ ਨਾਮ ਸਿਮਰਿਆ ਕਰ। ਪਰਮਾਤਮਾ ਨਾਲ ਪਿਆਰ ਕਰਨ ਵਾਲੇ ਸੰਤ ਜਨਾਂ (ਦੀ ਸੰਗਤ ਕਰਿਆ ਕਰ), ਕਿਉਂਕਿ ਉਹਨਾਂ (ਸੰਤ ਜਨਾਂ ਦੀ) ਸੰਗਤ ਵਿਚ ਤੇਰੇ (ਮਾਇਆ ਦੇ) ਬੰਧਨ ਮੁੱਕ ਸਕਦੇ ਹਨ ॥੨॥ ਹੇ ਭਾਈ! ਪਰਮਾਤਮਾ ਦਾ ਆਸਰਾ ਫੜ, (ਆਪਣੇ) ਹਿਰਦੇ ਵਿਚ (ਪਰਮਾਤਮਾ ਦੇ) ਕੋਮਲ ਚਰਨ (ਵਸਾ) (ਪਰਮਾਤਮਾ ਤੋਂ ਬਿਨਾ) ਕਿਸੇ ਹੋਰ ਦੀ ਆਸ ਨਹੀਂ ਕਰਨੀ ਚਾਹੀਦੀ,ਕੋਈ ਹੋਰ ਆਸਰਾ ਨਹੀਂ ਢੂੰਢਣਾ ਚਾਹੀਦਾ। ਹੇ ਨਾਨਕ! ਉਹੀ ਮਨੁੱਖ ਭਗਤ ਹੈ, ਉਹੀ ਗਿਆਨਵਾਨ ਹੈ, ਉਹੀ ਸੁਰਤ-ਅਭਿਆਸੀ ਹੈ, ਉਹੀ ਤਪਸ੍ਵੀ ਹੈ, ਜਿਸ ਉਤੇ ਪਰਮਾਤਮਾ ਕਿਰਪਾ ਕਰਦਾ ਹੈ ॥੩॥੧॥੨੯॥

राग धनासरी, घर ६ में गुरु अर्जन देव जी की बाणी। अकाल पुरख एक है और सतगुरु की कृपा द्वारा मिलता है। हे प्यारे संत जनो ! मेरी बेनती सुणो, परमात्मा (के सुमिरन) के बिना (माया के बंधनो से) किसी की भी खलासी नहीं होती ।रहाउ। हे मन ! (जीवन को) पवित्र करने वाले (हरि-सुमिरन के) काम करा कर, परमात्मा (का नाम ही संसार-सागर से) पार निकलने के लिए जहाज है । (दुनिया के) ओर सारे जंजाल तेरे किसी भी काम नहीं आएँगे । प्रकाश-रूप परमात्मा की सेवा-भक्ति ही (असल) जीवन है-यह सिख मुझे गुरु ने दी है ।1 । हे भाई ! उस (धन-पदार्थ) के साथ प्रेम नहीं होना चाहिए, जिस की कोई पहुँच ही नहीं । वह (धन-पदार्थ) अन्त समय के साथ नहीं जाता । अपने मन में हृदय में तूं परमात्मा का नाम सुमिरन कर । परमात्मा के साथ प्रेम करने वाले संत जनाँ (की संगत करा कर),क्योंकि उन (संत जनों की) संगत में तेरे (माया के) बंधन खत्म हो सकते हैं ।2। हे भाई ! परमात्मा का सहारा पकड़, (अपने) हृदय में (परमात्मा के) कोमल चरण (वसा) (परमात्मा के बिना) किसी ओर की आशा नहीं करनी चाहिए, कोई ओर सहारा नहीं ढूंढणा चाहिए । हे नानक ! वही मनुख भक्त है, वही गिआनवान है, वही सुरति-अभिआसी है, वही तपस्वी है, जिस ऊपर परमात्मा कृपा करता है।3 ।1।29|

ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!

24/10/2026

AMRIT VELE DA HUKAMNAMA,
SRI DARBAR SAHIB,AMRITSAR,
PAAVAN ANG-718, 24-10-2026

_*ਟੋਡੀ ਬਾਣੀ ਭਗਤਾਂ ਕੀ ੴ ਸਤਿਗੁਰ ਪ੍ਰਸਾਦਿ ॥ ਕੋਈ ਬੋਲੈਨਿਰਵਾ ਕੋਈ ਬੋਲੈ ਦੂਰਿ ॥ ਜਲ ਕੀ ਮਾਛੁਲੀ ਚਰੈ ਖਜੂਰਿ ॥੧॥ ਕਾਂਇ ਰੇ ਬਕਬਾਦੁ ਲਾਇਓ ॥ ਜਿਨਿ ਹਰਿ ਪਾਇਓਤਿਨਹਿ ਛਪਾਇਓ ॥੧॥ ਰਹਾਉ ॥ ਪੰਡਿਤੁ ਹੋਇ ਕੈ ਬੇਦੁਬਖਾਨੈ ॥ ਮੂਰਖੁ ਨਾਮਦੇਉ ਰਾਮਹਿ ਜਾਨੈ ॥੨॥੧॥*_

टोडी बाणी भगतां की ੴ सतिगुर प्रसादि ॥ कोईबोलै निरवा कोई बोलै दूरि ॥ जल की माछुली चरैखजूरि ॥१॥ कांइ रे बकबादु लाइओ ॥ जिनि हरिपाइओ तिनहि छपाइओ ॥१॥ रहाउ ॥ पंडितु होइ कैबेदु बखानै ॥ मूरखु नामदेउ रामहि जानै ॥२॥१॥

Todee, The Word Of The Devotees: One Universal Creator God. By The Grace Of The True Guru: Some say that He is near, and others say that He is far away. We might just as well say that the fish climbs out of the water, up the tree. ||1|| Why do you speak such nonsense? One who has found the Lord, keeps quiet about it. ||1||Pause|| Those who become Pandits, religious scholars, recite the Vedas, but foolish Naam Dayv knows only the Lord. ||2||1||

ਪਦਅਰਥ:- ਬੋਲੈ—ਆਖਦਾ ਹੈ। ਨਿਰਵਾ—ਨੇੜੇ। ਚਰੈ—ਚੜ੍ਹਦੀਹੈ, ਚੜ੍ਹਨ ਦਾ ਜਤਨ ਕਰਦੀ ਹੈ। ਖਜੂਰਿ—ਖਜੂਰ ਦੇ ਰੁੱਖਉੱਤੇ।1। ਰੇ—ਹੇ ਭਾਈ! ਕਾਂਇ—ਕਾਹਦੇ ਲਈ? ਬਕ ਬਾਦੁ—ਵਿਅਰਥ ਝਗੜਾ, ਬਹਿਸ। ਜਿਨਿ—ਜਿਸ (ਮਨੁੱਖ) ਨੇ। ਪਾਇਓ—ਪਾਇਆ ਹੈ, ਲੱਭਾ ਹੈ। ਤਿਨਹਿ—ਤਿਨਹੀ, ਉਸੇ ਨੇ ਹੀ।1।ਰਹਾਉ। ਪੰਡਿਤ—{learned, wise} ਵਿਦਵਾਨ। ਹੋਇ ਕੈ—ਬਣ ਕੇ। ਬਖਾਨੈ—{To dwell at large} ਵਿਸਥਾਰਨਾਲ ਵਿਚਾਰ ਕੇ ਸੁਣਾਉਂਦਾ ਹੈ। ਰਾਮਹਿ—ਰਾਮ ਨੂੰ ਹੀ।2।

ਅਰਥ:- ਕੋਈ ਮਨੁੱਖ ਆਖਦਾ ਹੈ (ਪਰਮਾਤਮਾ ਅਸਾਡੇ) ਨੇੜੇ(ਵੱਸਦਾ ਹੈ), ਕੋਈ ਆਖਦਾ ਹੈ (ਪ੍ਰਭੂ ਅਸਾਥੋਂ ਕਿਤੇ) ਦੂਰ (ਥਾਂ ਤੇਹੈ); (ਪਰ ਨਿਰਾ ਬਹਿਸ ਨਾਲ ਨਿਰਣਾ ਕਰ ਲੈਣਾ ਇਉਂ ਹੀਅਸੰਭਵ ਹੈ ਜਿਵੇਂ) ਪਾਣੀ ਵਿਚ ਰਹਿਣ ਵਾਲੀ ਮੱਛੀ ਖਜੂਰ ਉੱਤੇਚੜ੍ਹਨ ਦਾ ਜਤਨ ਕਰੇ (ਜਿਸ ਉੱਤੇ ਮਨੁੱਖ ਭੀ ਬੜੇ ਔਖੇ ਹੋ ਕੇਚੜ੍ਹਦੇ ਹਨ)।1। ਹੇ ਭਾਈ! (ਰੱਬ ਨੇੜੇ ਹੈ ਕਿ ਦੂਰ ਜਿਸ ਬਾਰੇਆਪਣੀ ਵਿਦਿਆ ਦਾ ਵਿਖਾਵਾ ਕਰਨ ਲਈ) ਕਿਉਂ ਵਿਅਰਥਬਹਿਸ ਕਰਦੇ ਹੋ? ਜਿਸ ਮਨੁੱਖ ਨੇ ਰੱਬ ਨੂੰ ਲੱਭ ਲਿਆ ਹੈ ਉਸਨੇ (ਆਪਣੇ ਆਪ ਨੂੰ) ਲੁਕਾਇਆ ਹੈ (ਭਾਵ, ਉਹ ਇਹਨਾਂਬਹਿਸਾਂ ਦੀ ਰਾਹੀਂ ਆਪਣੀ ਵਿੱਦਿਆ ਦਾ ਢੰਢੋਰਾ ਨਹੀਂ ਦੇਂਦਾਫਿਰਦਾ)।1। ਰਹਾਉ। ਵਿੱਦਿਆ ਹਾਸਲ ਕਰ ਕੇ (ਬ੍ਰਾਹਮਣਆਦਿਕ ਤਾਂ) ਵੇਦ (ਆਦਿਕ ਧਰਮ-ਪੁਸਤਕਾਂ) ਦੀ ਵਿਸਥਾਰਨਾਲ ਚਰਚਾ ਕਰਦਾ ਫਿਰਦਾ ਹੈ, ਪਰ ਮੂਰਖ ਨਾਮਦੇਵ ਸਿਰਫ਼ਪਰਮਾਤਮਾ ਨੂੰ ਹੀ ਪਛਾਣਦਾ ਹੈ (ਕੇਵਲ ਪਰਮਾਤਮਾ ਨਾਲ ਹੀਉਸ ਦੇ ਸਿਮਰਨ ਦੀ ਰਾਹੀਂ ਸਾਂਝ ਪਾਂਦਾ ਹੈ)।2।1। ਸ਼ਬਦ ਦਾਭਾਵ:- ਵਿੱਦਿਆ ਦੇ ਬਲ ਨਾਲ ਪਰਮਾਤਮਾ ਦੀ ਹਸਤੀ ਬਾਰੇਬਹਿਸ ਕਰਨੀ ਵਿਅਰਥ ਉੱਦਮ ਹੈ; ਉਸ ਦੀ ਭਗਤੀ ਕਰਨਾ ਹੀਜ਼ਿੰਦਗੀ ਦਾ ਸਹੀ ਰਾਹ ਹੈ।1।

अर्थ :-कोई मनुख कहता है (परमात्मा हमारे ) करीब (बसता है), कोई कहता है (भगवान हमसे से कहीं) दूर (और जगह है); (पर केवल बहिस के साथ निर्णय कर लेना इस प्रकार ही असंभव है जैसे) पानी में रहने वाली मछली खजूर पर चड़ने का यतन करे (जिसके ऊपर मनुख भी बड़े कठिन हो के चड़ते हैं)।1। हे भाई ! (रब करीब है कि दूर इस बारे अपनी शिक्षा का विखावा करने के लिए) क्यों व्यर्थ बहिस करते हो ? जिस मनुख ने भगवान को खोज लिया है उस ने (अपने आप को) छुपाया है (भावार्थ, वह इन बहसों के द्वारा अपनी विद्या का ढंढोरा नहीं देता पीटता )।1।रहाउ। विद्या हासिल कर के (ब्राहमण आदि तो) वेद (आदि धर्म-पुस्तकों) की विसथार के साथ चर्चा करता घूमता है, पर मूर्ख नामदेव सिर्फ परमात्मा को ही पहचानता है (केवल भगवान के साथ ही उस के सुमिरन के द्वारा साँझ पाता है)।2।1।

शब्द का भावार्थ :-विद्या के बल के साथ परमात्मा की हस्ती के बारे बहिस करनी व्यर्थ उधम है; उस की भक्ति करना ही जिंदगी का सही मार्ग है।1।

ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!

23/10/2026

AMRIT VELE DA HUKAMNAMA,
SRI DARBAR SAHIB,AMRITSAR,
PAAVAN ANG-690, 23-10-2026

_*ਧਨਾਸਰੀ ਛੰਤ ਮਹਲਾ ੪ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਹਰਿ ਜੀਉ ਕ੍ਰਿਪਾ ਕਰੇ ਤਾ ਨਾਮੁ ਧਿਆਈਐ ਜੀਉ ॥ ਸਤਿਗੁਰੁ ਮਿਲੈ ਸੁਭਾਇ ਸਹਜਿ ਗੁਣ ਗਾਈਐ ਜੀਉ ॥ ਗੁਣ ਗਾਇ ਵਿਗਸੈ ਸਦਾ ਅਨਦਿਨੁ ਜਾ ਆਪਿ ਸਾਚੇ ਭਾਵਏ ॥ ਅਹੰਕਾਰੁ ਹਉਮੈ ਤਜੈ ਮਾਇਆ ਸਹਜਿ ਨਾਮਿ ਸਮਾਵਏ ॥ ਆਪਿ ਕਰਤਾ ਕਰੇ ਸੋਈ ਆਪਿ ਦੇਇ ਤ ਪਾਈਐ ॥ ਹਰਿ ਜੀਉ ਕ੍ਰਿਪਾ ਕਰੇ ਤਾ ਨਾਮੁ ਧਿਆਈਐ ਜੀਉ ॥੧॥ ਅੰਦਰਿ ਸਾਚਾ ਨੇਹੁ ਪੂਰੇ ਸਤਿਗੁਰੈ ਜੀਉ ॥ ਹਉ ਤਿਸੁ ਸੇਵੀ ਦਿਨੁ ਰਾਤਿ ਮੈ ਕਦੇ ਨ ਵੀਸਰੈ ਜੀਉ ॥ ਕਦੇ ਨ ਵਿਸਾਰੀ ਅਨਦਿਨੁ ਸਮ੍ਹ੍ਹਾਰੀ ਜਾ ਨਾਮੁ ਲਈ ਤਾ ਜੀਵਾ ॥ ਸ੍ਰਵਣੀ ਸੁਣੀ ਤ ਇਹੁ ਮਨੁ ਤ੍ਰਿਪਤੈ ਗੁਰਮੁਖਿ ਅੰਮ੍ਰਿਤੁ ਪੀਵਾ ॥ ਨਦਰਿ ਕਰੇ ਤਾ ਸਤਿਗੁਰੁ ਮੇਲੇ ਅਨਦਿਨੁ ਬਿਬੇਕ ਬੁਧਿ ਬਿਚਰੈ ॥ ਅੰਦਰਿ ਸਾਚਾ ਨੇਹੁ ਪੂਰੇ ਸਤਿਗੁਰੈ ॥੨॥ ਸਤਸੰਗਤਿ ਮਿਲੈ ਵਡਭਾਗਿ ਤਾ ਹਰਿ ਰਸੁ ਆਵਏ ਜੀਉ ॥ ਅਨਦਿਨੁ ਰਹੈ ਲਿਵ ਲਾਇ ਤ ਸਹਜਿ ਸਮਾਵਏ ਜੀਉ ॥ ਸਹਜਿ ਸਮਾਵੈ ਤਾ ਹਰਿ ਮਨਿ ਭਾਵੈ ਸਦਾ ਅਤੀਤੁ ਬੈਰਾਗੀ ॥ ਹਲਤਿ ਪਲਤਿ ਸੋਭਾ ਜਗ ਅੰਤਰਿ ਰਾਮ ਨਾਮਿ ਲਿਵ ਲਾਗੀ ॥ ਹਰਖ ਸੋਗ ਦੁਹਾ ਤੇ ਮੁਕਤਾ ਜੋ ਪ੍ਰਭੁ ਕਰੇ ਸੁ ਭਾਵਏ ॥ ਸਤਸੰਗਤਿ ਮਿਲੈ ਵਡਭਾਗਿ ਤਾ ਹਰਿ ਰਸੁ ਆਵਏ ਜੀਉ ॥੩॥ ਦੂਜੈ ਭਾਇ ਦੁਖੁ ਹੋਇ ਮਨਮੁਖ ਜਮਿ ਜੋਹਿਆ ਜੀਉ ॥ ਹਾਇ ਹਾਇ ਕਰੇ ਦਿਨੁ ਰਾਤਿ ਮਾਇਆ ਦੁਖਿ ਮੋਹਿਆ ਜੀਉ ॥ ਮਾਇਆ ਦੁਖਿ ਮੋਹਿਆ ਹਉਮੈ ਰੋਹਿਆ ਮੇਰੀ ਮੇਰੀ ਕਰਤ ਵਿਹਾਵਏ ॥ ਜੋ ਪ੍ਰਭੁ ਦੇਇ ਤਿਸੁ ਚੇਤੈ ਨਾਹੀ ਅੰਤਿ ਗਇਆ ਪਛੁਤਾਵਏ ॥ ਬਿਨੁ ਨਾਵੈ ਕੋ ਸਾਥਿ ਨ ਚਾਲੈ ਪੁਤ੍ਰ ਕਲਤ੍ਰ ਮਾਇਆ ਧੋਹਿਆ ॥ ਦੂਜੈ ਭਾਇ ਦੁਖੁ ਹੋਇ ਮਨਮੁਖਿ ਜਮਿ ਜੋਹਿਆ ਜੀਉ ॥੪॥ ਕਰਿ ਕਿਰਪਾ ਲੇਹੁ ਮਿਲਾਇ ਮਹਲੁ ਹਰਿ ਪਾਇਆ ਜੀਉ ॥ ਸਦਾ ਰਹੈ ਕਰ ਜੋੜਿ ਪ੍ਰਭੁ ਮਨਿ ਭਾਇਆ ਜੀਉ ॥ ਪ੍ਰਭੁ ਮਨਿ ਭਾਵੈ ਤਾ ਹੁਕਮਿ ਸਮਾਵੈ ਹੁਕਮੁ ਮੰਨਿ ਸੁਖੁ ਪਾਇਆ ॥ ਅਨਦਿਨੁ ਜਪਤ ਰਹੈ ਦਿਨੁ ਰਾਤੀ ਸਹਜੇ ਨਾਮੁ ਧਿਆਇਆ ॥ ਨਾਮੋ ਨਾਮੁ ਮਿਲੀ ਵਡਿਆਈ ਨਾਨਕ ਨਾਮੁ ਮਨਿ ਭਾਵਏ ॥ ਕਰਿ ਕਿਰਪਾ ਲੇਹੁ ਮਿਲਾਇ ਮਹਲੁ ਹਰਿ ਪਾਵਏ ਜੀਉ ॥੫॥੧॥*_

धनासरी छंत महला ४ घरु १
ੴ सतिगुर प्रसादि ॥
हरि जीउ क्रिपा करे ता नामु धिआईऐ जीउ ॥ सतिगुरु मिलै सुभाए सहजि गुण गाईऐ जीउ ॥ गुण गाए विगसै सदा अनदिनु जा आपि साचे भावए ॥ अहंकारु हउमै तजै माइआ सहजि नामि समावए ॥ आपि करता करे सोई आपि देइ त पाईऐ ॥ हरि जीउ क्रिपा करे ता नामु धिआईऐ जीउ ॥१॥ अंदरि साचा नेहु पूरे सतिगुरै जीउ ॥ हउ तिसु सेवी दिनु राति मै कदे न वीसरै जीउ ॥ कदे न विसारी अनदिनु सम्हारी जा नामु लई ता जीवा ॥ स्रवणी सुणी त इहु मनु त्रिपतै गुरमुखि अम्रितु पीवा ॥ नदरि करे ता सतिगुरु मेले अनदिनु बिबेक बुधि बिचरै ॥ अंदरि साचा नेहु पूरे सतिगुरै ॥२॥ सतसंगति मिलै वडभागि ता हरि रसु आवए जीउ ॥ अनदिनु रहै लिव लाए त सहजि समावए जीउ ॥ सहजि समावै ता हरि मनि भावै सदा अतीतु बैरागी ॥ हलति पलति सोभा जग अंतरि राम नामि लिव लागी ॥ हरख सोग दुहा ते मुकता जो प्रभु करे सु भावए ॥ सतसंगति मिलै वडभागि ता हरि रसु आवए जीउ ॥३॥ दूजै भाए दुखु होए मनमुख जमि जोहिआ जीउ ॥ हाए हाए करे दिनु राति माइआ दुखि मोहिआ जीउ ॥ माइआ दुखि मोहिआ हउमै रोहिआ मेरी मेरी करत विहावए ॥ जो प्रभु देइ तिसु चेतै नाही अंति गइआ पछुतावए ॥ बिनु नावै को साथि न चालै पुत्र कलत्र माइआ धोहिआ ॥ दूजै भाए दुखु होए मनमुखि जमि जोहिआ जीउ ॥४॥ करि किरपा लेहु मिलाए महलु हरि पाइआ जीउ ॥ सदा रहै कर जोड़ि प्रभु मनि भाइआ जीउ ॥ प्रभु मनि भावै ता हुकमि समावै हुकमु मंनि सुखु पाइआ ॥ अनदिनु जपत रहै दिनु राती सहजे नामु धिआइआ ॥ नामो नामु मिली वडिआई नानक नामु मनि भावए ॥ करि किरपा लेहु मिलाए महलु हरि पावए जीउ ॥५॥१॥

Dhhanaasaree Shhant Mahalaa 4 Ghar 1One Universal Creator God. By The Grace Of The True Guru:When the Dear Lord grants His Grace, one meditates on the Naam, the Name of the Lord. Meeting the True Guru, through loving faith and devotion, one intuitively sings the Glorious Praises of the Lord. Singing His Glorious Praises continually, night and day, one blossoms forth, when it is pleasing to the True Lord. Egotism, self-conceit and Maya are forsaken, and he is intuitively absorbed into the Naam. The Creator Himself acts; when He gives, then we receive. When the Dear Lord grants His Grace, we meditate on the Naam. 1Deep within, I feel true love for the Perfect True Guru. I serve Him day and night; I never forget Him. I never forget Him; I remember Him night and day. When I chant the Naam, then I live. With my ears, I hear about Him, and my mind is satisfied. As Gurmukh, I drink in the Ambrosial Nectar. If He bestows His Glance of Grace, then I shall meet the True Guru; my discriminating intellect would contemplate Him, night and day.Deep within, I feel true love for the Perfect True Guru.2 By great good fortune, one joins the Sat Sangat, the True Congregation; then, one comes to savor the subtle essence of the Lord.Night and day, he remains lovingly focused on the Lord;he merges in celestial peace. Merging in celestial peace, he becomes pleasing to the Lord's Mind; he remains forever unattached and untouched. He receives honor in this world and the next, lovingly focused on the Lord's Name. He is liberated from both pleasure and pain; he is pleased by whatever God does. By great good fortune, one joins the Sat Sangat, the True Congregation, and then, one comes to savor the subtle essence of the Lord. 3 In the love of duality, there is pain and suffering; the Messenger of Death eyes the self-willed manmukhs. They cry and howl, day and night, caught by the pain of Maya. Caught by the pain of Maya, provoked by his ego, he passes his life crying out, ""Mine, Mine!"". He does not remember God, the Giver, and in the end, he departs regretting and repenting. Without the Name, nothing shall go along with him; not his children, spouse or the enticements of Maya. In the love of duality, there is pain and suffering; the Messenger of Death eyes the self-wille manmukhs. 4 Granting His Grace, the Lord has merged me with Himself; I have found the Mansion of the Lord's Presence. I remain standing with my palms pressed together; I have become pleasing to God's Mind. When one is pleasing to God's Mind, then he merges in the Hukam of the Lord's Command; surrendering to His Hukam, he finds peace. Night and day, he chants the Lord's Name, day and night; intuitively, naturally, he meditates on the Naam, the Name of the Lord. Through the Naam, the glorious greatness of the Naam is obtained; the Naam is pleasing to Nanak's mind. Granting His Grace, the Lord has merged me with Himself; I have found the Mansion of the Lord's Presence. 51||

ਰਾਗ ਧਨਾਸਰੀ, ਘਰ ੧ ਵਿੱਚ ਗੁਰੂ ਰਾਮਦਾਸ ਜੀ ਦੀ ਬਾਣੀ 'ਛੰਤ' (ਛੰਦ)।ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।ਹੇ ਭਾਈ! ਜੇ ਪਰਮਾਤਮਾ ਆਪ ਕਿਰਪਾ ਕਰੇ, ਤਾਂ ਉਸ ਦਾ ਨਾਮ ਸਿਮਰਿਆ ਜਾ ਸਕਦਾ ਹੈ। ਜੇ ਗੁਰੂ ਮਿਲ ਪਏ, ਤਾਂ (ਪ੍ਰਭੂ ਦੇ) ਪ੍ਰੇਮ ਵਿਚ (ਲੀਨ ਹੋ ਕੇ) ਆਤਮਕ ਅਡੋਲਤਾ ਵਿਚ (ਟਿਕ ਕੇ) ਪਰਮਾਤਮਾ ਦੇ ਗੁਣਾਂ ਨੂੰ ਗਾ ਸਕੀਦਾ ਹੈ। (ਪਰਮਾਤਮਾ ਦੇ) ਗੁਣ ਗਾ ਕੇ (ਮਨੁੱਖ) ਸਦਾ ਹਰ ਵੇਲੇ ਖਿੜਿਆ ਰਹਿੰਦਾ ਹੈ, (ਪਰ ਇਹ ਤਦੋਂ ਹੀ ਹੋ ਸਕਦਾ ਹੈ) ਜਦੋਂ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਨੂੰ ਆਪ (ਇਹ ਮੇਹਰ ਕਰਨੀ) ਪਸੰਦ ਆਵੇ। (ਗੁਣ ਗਾਣ ਦੀ ਬਰਕਤਿ ਨਾਲ ਮਨੁੱਖ) ਅਹੰਕਾਰ, ਹਉਮੈ, ਮਾਇਆ (ਦਾ ਮੋਹ) ਤਿਆਗ ਦੇਂਦਾ ਹੈ, ਅਤੇ, ਆਤਮਕ ਅਡੋਲਤਾ ਵਿਚ ਹਰਿ-ਨਾਮ ਵਿਚ ਲੀਨ ਹੋ ਜਾਂਦਾ ਹੈ। (ਨਾਮ ਸਿਮਰਨ ਦੀ ਦਾਤਿ) ਉਹ ਪਰਮਾਤਮਾ ਆਪ ਹੀ ਕਰਦਾ ਹੈ, ਜਦੋਂ ਉਹ (ਇਹ ਦਾਤਿ) ਦੇਂਦਾ ਹੈ ਤਦੋਂ ਮਿਲਦੀ ਹੈ। ਹੇ ਭਾਈ! ਪਰਮਾਤਮਾ ਕਿਰਪਾ ਕਰੇ, ਤਾਂ ਉਸ ਦਾ ਨਾਮ ਸਿਮਰਿਆ ਜਾ ਸਕਦਾ ਹੈ ॥੧॥ ਹੇ ਭਾਈ! ਪੂਰੇ ਗੁਰੂ ਦੀ ਰਾਹੀਂ (ਮੇਰੇ) ਮਨ ਵਿਚ (ਪਰਮਾਤਮਾ ਨਾਲ) ਸਦਾ-ਥਿਰ ਰਹਿਣ ਵਾਲਾ ਪਿਆਰ ਬਣ ਗਿਆ ਹੈ। (ਗੁਰੂ ਦੀ ਕਿਰਪਾ ਨਾਲ) ਮੈਂ ਉਸ (ਪ੍ਰਭੂ) ਨੂੰ ਦਿਨ ਰਾਤ ਸਿਮਰਦਾ ਰਹਿੰਦਾ ਹਾਂ, ਮੈਨੂੰ ਉਹ ਕਦੇ ਭੀ ਨਹੀਂ ਭੁੱਲਦਾ। ਮੈਂ ਉਸ ਨੂੰ ਕਦੇ ਭੁਲਾਂਦਾ ਨਹੀਂ, ਮੈਂ ਹਰ ਵੇਲੇ (ਉਸ ਪ੍ਰਭੂ ਨੂੰ) ਹਿਰਦੇ ਵਿਚ ਵਸਾਈ ਰੱਖਦਾ ਹਾਂ। ਜਦੋਂ ਮੈਂ ਉਸ ਦਾ ਨਾਮ ਜਪਦਾ ਹਾਂ, ਤਦੋਂ ਮੈਨੂੰ ਆਤਮਕ ਜੀਵਨ ਪ੍ਰਾਪਤ ਹੁੰਦਾ ਹੈ। ਜਦੋਂ ਮੈਂ ਆਪਣੇ ਕੰਨਾਂ ਨਾਲ (ਹਰਿ-ਨਾਮ) ਸੁਣਦਾ ਹਾਂ ਤਦੋਂ (ਮੇਰਾ) ਇਹ ਮਨ (ਮਾਇਆ ਵਲੋਂ) ਰੱਜ ਜਾਂਦਾ ਹੈ। ਹੇ ਭਾਈ! ਮੈਂ ਗੁਰੂ ਦੀ ਸਰਨ ਪੈ ਕੇ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਪੀਂਦਾ ਰਹਿੰਦਾ ਹਾਂ (ਜਦੋਂ ਪ੍ਰਭੂ ਮਨੁੱਖ ਉਤੇ ਮੇਹਰ ਦੀ) ਨਿਗਾਹ ਕਰਦਾ ਹੈ, ਤਦੋਂ (ਉਸ ਨੂੰ) ਗੁਰੂ ਮਿਲਾਂਦਾ ਹੈ (ਤਦੋਂ ਹਰ ਵੇਲੇ ਉਸ ਮਨੁੱਖ ਦੇ ਅੰਦਰ) ਚੰਗੇ ਮੰਦੇ ਦੀ ਪਰਖ ਕਰ ਸਕਣ ਵਾਲੀ ਅਕਲ ਕੰਮ ਕਰਦੀ ਹੈ। ਹੇ ਭਾਈ! ਪੂਰੇ ਗੁਰੂ ਦੀ ਕਿਰਪਾ ਨਾਲ ਮੇਰੇ ਅੰਦਰ (ਪ੍ਰਭੂ ਨਾਲ) ਸਦਾ ਕਾਇਮ ਰਹਿਣ ਵਾਲਾ ਪਿਆਰ ਬਣ ਗਿਆ ਹੈ ॥੨॥ (ਜਿਸ ਮਨੁੱਖ ਨੂੰ) ਵੱਡੀ ਕਿਸਮਤ ਨਾਲ ਸਾਧ ਸੰਗਤਿ ਪ੍ਰਾਪਤ ਹੋ ਜਾਂਦੀ ਹੈ, ਤਾਂ ਉਸ ਨੂੰ ਪਰਮਾਤਮਾ ਦੇ ਨਾਮ ਦਾ ਸੁਆਦ ਆਉਣ ਲੱਗ ਪੈਂਦਾ ਹੈ, ਉਹ ਹਰ ਵੇਲੇ (ਪ੍ਰਭੂ ਦੀ ਯਾਦ ਵਿਚ) ਸੁਰਤਿ ਜੋੜੀ ਰੱਖਦਾ ਹੈ, ਆਤਮਕ ਅਡੋਲਤਾ ਵਿਚ ਟਿਕਿਆ ਰਹਿੰਦਾ ਹੈ। ਜਦੋਂ ਮਨੁੱਖ ਆਤਮਕ ਅਡੋਲਤਾ ਵਿਚ ਲੀਨ ਹੋ ਜਾਂਦਾ ਹੈ, ਤਦੋਂ ਪਰਮਾਤਮਾ ਦੇ ਮਨ ਵਿਚ ਪਿਆਰਾ ਲੱਗਣ ਲੱਗ ਪੈਂਦਾ ਹੈ, ਤਦੋਂ ਮਾਇਆ ਦੇ ਮੋਹ ਤੋਂ ਪਰੇ ਲੰਘ ਜਾਂਦਾ ਹੈ, ਨਿਰਲੇਪ ਹੋ ਜਾਂਦਾ ਹੈ। ਇਸ ਲੋਕ ਵਿਚ, ਪਰਲੋਕ ਵਿਚ, ਸਾਰੇ ਸੰਸਾਰ ਵਿਚ ਉਸ ਦੀ ਸੋਭਾ ਹੋਣ ਲੱਗ ਪੈਂਦੀ ਹੈ, ਪਰਮਾਤਮਾ ਦੇ ਨਾਮ ਵਿਚ ਉਸ ਦੀ ਲਗਨ ਲੱਗੀ ਰਹਿੰਦੀ ਹੈ। ਉਹ ਮਨੁੱਖ ਖ਼ੁਸ਼ੀ ਗ਼ਮੀ ਦੋਹਾਂ ਤੋਂ ਸੁਤੰਤਰ ਹੋ ਜਾਂਦਾ ਹੈ, ਜੋ ਕੁਝ ਪਰਮਾਤਮਾ ਕਰਦਾ ਹੈ ਉਹ ਉਸ ਨੂੰ ਚੰਗਾ ਲੱਗਣ ਲੱਗ ਪੈਂਦਾ ਹੈ। ਹੇ ਭਾਈ! ਜਦੋਂ ਵੱਡੀ ਕਿਸਮਤ ਨਾਲ ਕਿਸੇ ਮਨੁੱਖ ਨੂੰ ਸਾਧ ਸੰਗਤਿ ਪ੍ਰਾਪਤ ਹੁੰਦੀ ਹੈ ਤਦੋਂ ਉਸ ਨੂੰ ਪਰਮਾਤਮਾ ਦੇ ਨਾਮ ਦਾ ਰਸ ਆਉਣ ਲੱਗ ਪੈਂਦਾ ਹੈ ॥੩॥ ਹੇ ਭਾਈ! ਆਪਣੇ ਮਨ ਦੇਪਿੱਛੇ ਤੁਰਨ ਵਾਲੇ ਮਨੁੱਖ ਨੂੰ ਆਤਮਕ ਮੌਤ ਨੇ ਸਦਾ ਆਪਣੀ ਤੱਕ ਵਿਚ ਰੱਖਿਆ ਹੋਇਆ ਹੈ, ਮਾਇਆ ਦੇ ਮੋਹ ਦੇ ਕਾਰਨ ਉਸ ਨੂੰ ਸਦਾ ਦੁੱਖ ਵਿਆਪਦਾ ਹੈ। ਉਹ ਦਿਨ ਰਾਤ 'ਹਾਇ ਹਾਇ' ਕਰਦਾ ਰਹਿੰਦਾ ਹੈ, ਮਾਇਆ ਦੇ ਦੁੱਖ ਵਿਚ ਫਸਿਆ ਰਹਿੰਦਾ ਹੈ। ਉਹ ਸਦਾ ਮਾਇਆ ਦੇ ਦੁੱਖ ਵਿਚ ਗ੍ਰਸਿਆ ਹੋਇਆ ਹਉਮੈ ਦੇ ਕਾਰਨ ਕ੍ਰੋਧਾਤੁਰ ਭੀ ਰਹਿੰਦਾ ਹੈ। ਉਸਦੀ ਸਾਰੀ ਉਮਰ 'ਮੇਰੀ ਮਾਇਆ, ਮੇਰੀ ਮਾਇਆ' ਕਰਦਿਆਂ ਲੰਘ ਜਾਂਦੀ ਹੈ। ਜੇਹੜਾ ਪਰਮਾਤਮਾ (ਉਸ ਨੂੰ ਸਭ ਕੁਝ) ਦੇ ਰਿਹਾ ਹੈ ਉਸ ਪਰਮਾਤਮਾ ਨੂੰ ਉਹ ਕਦੇ ਚੇਤੇ ਨਹੀਂ ਕਰਦਾ, ਆਖ਼ਰ ਜਦੋਂ ਇਥੋਂ ਤੁਰਦਾ ਹੈ ਤਾਂ ਪਛੁਤਾਂਦਾ ਹੈ। ਪੁੱਤਰ ਇਸਤ੍ਰੀ (ਆਦਿਕ) ਹਰਿ-ਨਾਮ ਤੋਂ ਬਿਨਾ ਕੋਈ ਭੀ (ਮਨੁੱਖ ਦੇ) ਨਾਲ ਨਹੀਂ ਜਾਂਦਾ, ਦੁਨੀਆ ਦੀ ਮਾਇਆ ਉਸ ਨੂੰ ਛਲ ਲੈਂਦੀ ਹੈ। ਹੇ ਭਾਈ! ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਨੂੰ ਆਤਮਕ ਮੌਤ ਗ੍ਰਸੀ ਰੱਖਦੀ ਹੈ, ਮਾਇਆ ਦੇ ਮੋਹ ਦੇ ਕਾਰਨ ਉਸ ਨੂੰ ਸਦਾ ਦੁੱਖ ਵਿਆਪਦਾ ਹੈ ॥੪॥ ਹੇ ਹਰੀ! ਜਿਸ ਮਨੁੱਖ ਨੂੰ ਤੂੰ (ਆਪਣੀ) ਕਿਰਪਾ ਕਰ ਕੇ (ਆਪਣੇ ਚਰਨਾਂ ਵਿਚ) ਜੋੜ ਲੈਂਦਾ ਹੈਂ, ਉਸ ਨੂੰ ਤੇਰੀ ਹਜ਼ੂਰੀ ਪ੍ਰਾਪਤ ਹੋ ਜਾਂਦੀ ਹੈ। (ਹੇ ਭਾਈ! ਉਹ ਮਨੁੱਖ ਪ੍ਰਭੂ ਦੀ ਹਜ਼ੂਰੀ ਵਿਚ) ਸਦਾ ਹੱਥ ਜੋੜ ਕੇ ਟਿਕਿਆ ਰਹਿੰਦਾ ਹੈ, ਉਸ ਨੂੰ (ਆਪਣੇ) ਮਨ ਵਿਚ ਪ੍ਰਭੂ ਪਿਆਰਾ ਲੱਗਦਾ ਹੈ। ਜਦੋਂ ਮਨੁੱਖ ਨੂੰ ਆਪਣੇ ਮਨ ਵਿਚ ਪ੍ਰਭੂ ਪਿਆਰਾ ਲੱਗਦਾ ਹੈ, ਤਦੋਂ ਉਹ ਪ੍ਰਭੂ ਦੀ ਰਜ਼ਾ ਵਿਚ ਟਿਕ ਜਾਂਦਾ ਹੈ, ਤੇ, ਹੁਕਮ ਮੰਨ ਕੇ ਆਤਮਕ ਆਨੰਦ ਮਾਣਦਾ ਹੈ। ਉਹ ਮਨੁੱਖ ਹਰ ਵੇਲੇ ਦਿਨ ਰਾਤ ਪਰਮਾਤਮਾ ਦਾ ਨਾਮ ਜਪਦਾ ਰਹਿੰਦਾ ਹੈ, ਆਤਮਕ ਅਡੋਲਤਾ ਵਿਚ ਟਿਕ ਕੇ ਉਹ ਹਰਿ-ਨਾਮ ਸਿਮਰਦਾ ਰਹਿੰਦਾ ਹੈ। ਹੇ ਨਾਨਕ ਜੀ! ਪਰਮਾਤਮਾ ਦਾ (ਹਰ ਵੇਲੇ) ਨਾਮ-ਸਿਮਰਨ (ਹੀ) ਉਸ ਨੂੰ ਵਡਿਆਈ ਮਿਲੀ ਰਹਿੰਦੀ ਹੈ, ਪ੍ਰਭੂ ਦਾ ਨਾਮ (ਉਸ ਨੂੰ ਆਪਣੇ) ਮਨ ਵਿਚ ਪਿਆਰਾ ਲੱਗਦਾ ਹੈ। ਹੇ ਹਰੀ! (ਆਪਣੀ) ਕਿਰਪਾ ਕਰ ਕੇ (ਜਿਸ ਮਨੁੱਖ ਨੂੰ ਤੂੰ ਆਪਣੇ ਚਰਨਾਂ ਵਿਚ) ਜੋੜ ਲੈਂਦਾ ਹੈਂ, ਉਸ ਨੂੰ ਤੇਰੀ ਹਜ਼ੂਰੀ ਪ੍ਰਾਪਤ ਹੋ ਜਾਂਦੀ ਹੈ ॥੫॥੧॥

हे भाई! अगर परमात्मा खुद कृपा करे, तो उसका नाम सिमरा जा सकता है। अगर गुरू मिल जाए, तो (प्रभू के) प्रेम में (लीन हो के) आत्मिक अडोलता में (टिक के) परमात्मा के गुण गा सकते हैं। (परमात्मा के) गुण गा के (मनुष्य) सदा हर वक्त खिला रहता है, (पर ये तब ही हो सकता है) जब सदा कायम रहने वाले परमात्मा को स्वयं (ये मेहर करनी) पसंद आए। (गुणगान की बरकति से मनुष्य) अहंकार, अहम्, माया (का मोह) त्याग देता है, और आत्मिक अडोलता में हरी-नाम में लीन हो जाता है। (नाम-सिमरन की दाति) वह परमात्मा खुद ही देता है, जब वह (ये दाति) देता है तब ही मिलती है। हे भाई! परमात्मा कृपा करे, तो उसका नाम सिमरा जा सकता है।1।हे भाई! पूरे गुरू के द्वारा (मेरे) मन में (परमात्मा से) सदा-स्थिर रहने वाला प्यार बन गया है। (गुरू की कृपा से) मैं उस (प्रभू) को दिन-रात सिमरता रहता हूँ, मुझे वह कभी नहीं भूलता। मैं उसे कभी भी भुलाता नहीं, मैं हर वक्त (उस प्रभू को) हृदय में बसाए रखता हूँ। जब मैं उसका नाम जपता हूँ, तब मुझे आत्मिक जीवन प्राप्त होता है। जब मैं अपने कानों से (हरी नाम) सुनता हूँ तब (मेरा) ये मन (माया की ओर से) अघा जाता है। हे भाई! मैं गुरू की शरण पड़ कर आत्मिक जीवन देने वाला नाम-जल पीता रहता हूँ (जब प्रभू मनुष्य पर मेहर की) निगाह करता है, तब (उसको) गुरू मिलाता है (तब हर समय उस मनुष्य के अंदर) अच्छे-बुरे की परख कर सकने वाली अक्ल काम करती है। हे भाई! पूरे गुरू की कृपा से मेरे अंदर (प्रभू से) सदा कायम रहने वाला प्यार बन गया है।2।(जिस मनुष्य को) बड़ी किस्मत से साध-संगति प्राप्त हो जाती है, तो उसको परमात्मा के नाम का स्वाद आने लग जाता है, वह हर वक्त (प्रभू की याद में) सुरति जोड़े रखता है, आत्मिक अडोलता में टिका रहता है। जब मनुष्य आत्मिक अडोलता में लीन हो जाता है, तब परमात्मा को प्यारा लगने लग जाता है, तब माया के मोह से परे लांघ जाता है, निर्लिप हो जाता है। इस लोक में, परलोक में, सारे संसार में उसकी शोभा होने लग जाती है, परमात्मा के नाम में उसकी लगन लगी रहती है। वह मनुष्य खुशी-ग़मी दोनों से स्वतंत्र हो जाता है, जो कुछ परमात्मा करता है वह उसको अच्छा लगने लगता है। हे भाई! जब बड़ी किस्मत से किसी मनुष्य को साध-संगति प्राप्त होती है तब उसको परमात्मा के नाम का रस आने लग पड़ता है।3। हे भाई! अपने मन के पीछे चलने वाले मनुष्य को आत्मिक मौत ने सदा अपनी निगाह तले रखा हुआ है, माया के मोह के कारण उसे सदा दुख व्यापता है। वह दिन रात ‘हाय हाय’ करता रहता है, माया के दुख में फंसा रहता है। वह सदा माया के दुख में ग्रसा हुआ अहंम् के कारण क्रोधातुर भी रहता है। उसकी सारी उम्र ‘मेरी माया मेरी माया’ करते हुए बीत जाती है। जो परमात्मा (उसे सब कुछ) दे रहा है उस परमात्मा को वह कभी याद नहीं करता, आखिर में जब यहाँ से चलता है तो पछताता है। पुत्र, स्त्री (आदि) हरी-नाम के बिना कोई (मनुष्य के) साथ नहीं जाता, दुनिया की माया उसे छल लेती है। हे भाई! अपने मन के पीछे चलने वाले मनुष्य को आत्मिक मौत ग्रसे रखती है, माया के कारण उस को सदा दुख व्यापता है।4 ।हे हरी! जिस मनुष्य को तू (अपनी) कृपा करके (अपने चरणों में) जोड़ लेता है, उसको तेरी हजूरी प्राप्त हो जाती है। (हे भाई! वह मनुष्य प्रभू की हजूरी में) सदा हाथ जोड़ के टिका रहता है, उसको (अपने) मन में प्रभू प्यारा लगता है। जब मनुष्य को अपने मन में प्रभू प्यारा लगने लगता है, तब वह प्रभू की रजा में टिक जाता है,और हुकम मान के आत्मिक आनंद लेता है। वह मनुष्य हर वक्त दिन रात परमात्मा का नाम जपता रहता है, आत्मिक अडोलता में टिक के वह हरी-नाम सिमरता रहता है। हे नानक! परमात्मा का (हर वक्त) नाम-सिमरने से (ही) उसको वडिआई मिली रहती है, प्रभू का नाम (उसको अपने) मन में प्यारा लगता है। हे हरी! (अपनी) कृपा करके (जिस मनुष्य को तू अपने चरनों में) जोड़ लेता है, उसको तेरी हजूरी प्राप्त हो जाती है।5।1।

ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!

22/10/2026

Amrit vele da Hukamnama,
Sri Darbar Sahib,Sri Amritsar,
Paavan Ang-722, 22-10-2026

_*ਤਿਲੰਗ ਮਃ ੧ ॥ ਇਆਨੜੀਏ ਮਾਨੜਾ ਕਾਇ ਕਰੇਹਿ ॥ ਆਪਨੜੈ ਘਰਿ ਹਰਿ ਰੰਗੋ ਕੀ ਨ ਮਾਣੇਹਿ ॥ ਸਹੁ ਨੇੜੈ ਧਨ ਕੰਮਲੀਏ ਬਾਹਰੁ ਕਿਆ ਢੂਢੇਹਿ ॥ ਭੈ ਕੀਆ ਦੇਹਿ ਸਲਾਈਆ ਨੈਣੀ ਭਾਵ ਕਾ ਕਰਿ ਸੀਗਾਰੋ ॥ ਤਾ ਸੋਹਾਗਣਿ ਜਾਣੀਐ ਲਾਗੀ ਜਾ ਸਹੁ ਧਰੇ ਪਿਆਰੋ ॥੧॥ ਇਆਣੀ ਬਾਲੀ ਕਿਆ ਕਰੇ ਜਾ ਧਨ ਕੰਤ ਨ ਭਾਵੈ ॥ ਕਰਣ ਪਲਾਹ ਕਰੇ ਬਹੁਤੇਰੇ ਸਾ ਧਨ ਮਹਲੁ ਨ ਪਾਵੈ ॥ ਵਿਣੁ ਕਰਮਾ ਕਿਛੁ ਪਾਈਐ ਨਾਹੀ ਜੇ ਬਹੁਤੇਰਾ ਧਾਵੈ ॥ ਲਬ ਲੋਭ ਅਹੰਕਾਰ ਕੀ ਮਾਤੀ ਮਾਇਆ ਮਾਹਿ ਸਮਾਣੀ ॥ ਇਨੀ ਬਾਤੀ ਸਹੁ ਪਾਈਐ ਨਾਹੀ ਭਈ ਕਾਮਣਿ ਇਆਣੀ ॥੨॥ ਜਾਇ ਪੁਛਹੁ ਸੋਹਾਗਣੀ ਵਾਹੈ ਕਿਨੀ ਬਾਤੀ ਸਹੁ ਪਾਈਐ ॥ ਜੋ ਕਿਛੁ ਕਰੇ ਸੋ ਭਲਾ ਕਰਿ ਮਾਨੀਐ ਹਿਕਮਤਿ ਹੁਕਮੁ ਚੁਕਾਈਐ ॥ ਜਾ ਕੈ ਪ੍ਰੇਮਿ ਪਦਾਰਥੁ ਪਾਈਐ ਤਉ ਚਰਣੀ ਚਿਤੁ ਲਾਈਐ ॥ ਸਹੁ ਕਹੈ ਸੋ ਕੀਜੈ ਤਨੁ ਮਨੋ ਦੀਜੈ ਐਸਾ ਪਰਮਲੁ ਲਾਈਐ ॥ ਏਵ ਕਹਹਿ ਸੋਹਾਗਣੀ ਭੈਣੇ ਇਨੀ ਬਾਤੀ ਸਹੁ ਪਾਈਐ ॥੩॥ ਆਪੁ ਗਵਾਈਐ ਤਾ ਸਹੁ ਪਾਈਐ ਅਉਰੁ ਕੈਸੀ ਚਤੁਰਾਈ ॥ ਸਹੁ ਨਦਰਿ ਕਰਿ ਦੇਖੈ ਸੋ ਦਿਨੁ ਲੇਖੈ ਕਾਮਣਿ ਨਉ ਨਿਧਿ ਪਾਈ ॥ ਆਪਣੇ ਕੰਤ ਪਿਆਰੀ ਸਾ ਸੋਹਾਗਣਿ ਨਾਨਕ ਸਾ ਸਭਰਾਈ ॥ ਐਸੈ ਰੰਗਿ ਰਾਤੀ ਸਹਜ ਕੀ ਮਾਤੀ ਅਹਿਨਿਸਿ ਭਾਇ ਸਮਾਣੀ ॥ ਸੁੰਦਰਿ ਸਾਇ ਸਰੂਪ ਬਿਚਖਣਿ ਕਹੀਐ ਸਾ ਸਿਆਣੀ ॥੪॥੨॥੪॥*_

तिलंग मः १ ॥
इआनड़ीए मानड़ा काए करेहि ॥ आपनड़ै घरि हरि रंगो की न माणेहि ॥ सहु नेड़ै धन कमलीए बाहरु किआ ढूढेहि ॥ भै कीआ देहि सलाईआ नैणी भाव का करि सीगारो ॥ ता सोहागणि जाणीऐ लागी जा सहु धरे पिआरो ॥१॥ इआणी बाली किआ करे जा धन कंत न भावै ॥ करण पलाह करे बहुतेरे सा धन महलु न पावै ॥ विणु करमा किछु पाईऐ नाही जे बहुतेरा धावै ॥ लब लोभ अहंकार की माती माइआ माहि समाणी ॥ इनी बाती सहु पाईऐ नाही भई कामणि इआणी ॥२॥ जाइ पुछहु सोहागणी वाहै किनी बाती सहु पाईऐ ॥ जो किछु करे सो भला करि मानीऐ हिकमति हुकमु चुकाईऐ ॥ जा कै प्रेमि पदारथु पाईऐ तउ चरणी चितु लाईऐ ॥ सहु कहै सो कीजै तनु मनो दीजै ऐसा परमलु लाईऐ ॥ एव कहहि सोहागणी भैणे इनी बाती सहु पाईऐ ॥३॥ आपु गवाईऐ ता सहु पाईऐ अउरु कैसी चतुराई ॥ सहु नदरि करि देखै सो दिनु लेखै कामणि नउ निधि पाई ॥ आपणे कंत पिआरी सा सोहागणि नानक सा सभराई ॥ ऐसै रंगि राती सहज की माती अहिनिसि भाए समाणी ॥ सुंदरि साइ सरूप बिचखणि कहीऐ सा सिआणी ॥४॥२॥४॥

Tilang, First Mehl: O foolish and ignorant soul-bride, why are you so proud? Within the home of your own self, why do you not enjoy the Love of your Lord? Your Husband Lord is so very near, O foolish bride; why do you search for Him outside? Apply the Fear of God as the mascara to adorn your eyes, and make the Love of the Lord your ornament. Then, you shall be known as a devoted and committed soul-bride, when you enshrine love for your Husband Lord. ||1|| What can the silly young bride do, if she is not pleasing to her Husband Lord? She may plead and implore so many times, but still, such a bride shall not obtain the Mansion of the Lord's Presence. Without the karma of good deeds, nothing is obtained, although she may run around frantically. She is intoxicated with greed, pride and egotism, and engrossed in Maya.
She cannot obtain her Husband Lord in these ways; the young bride is so foolish! ||2|| Go and ask the happy, pure soul-brides, how did they obtain their Husband Lord? Whatever the Lord does, accept that as good; do away with your own cleverness and self-will. By His Love, true wealth is obtained; link your consciousness to His lotus feet. As your Husband Lord directs, so you must act; surrender your body and mind to Him, and apply this perfume to yourself.
So speaks the happy soul-bride, O sister; in this way, the Husband Lord is obtained. ||3||
Give up your selfhood, and so obtain your Husband Lord; what other clever tricks are of any use? When the Husband Lord looks upon the soul-bride with His Gracious Glance, that day is historic - the bride obtains the nine treasures. She who is loved by her Husband Lord, is the true soul-bride; O Nanak, she is the queen of all. Thus she is imbued with His Love, intoxicated with delight; day and night, she is absorbed in His Love.She is beautiful, glorious and brilliant; she is known as truly wise. ||4||2||4||

ਪਦਅਰਥ: ਇਆਨੀ = ਅੰਞਾਣ ਕੁੜੀ। ਇਆਨੜੀ = ਬਹੁਤ ਅੰਞਾਣ ਕੁੜੀ। ਇਆਨੜੀਏ = ਹੇ ਬਹੁਤ ਅੰਞਾਣ ਜਿੰਦੇ! ਮਾਨੜਾ = ਕੋਝਾ ਮਾਣ। ਕਾਇ = ਕਿਉਂ? ਕਰੇਹਿ = ਤੂੰ ਕਰਦੀ ਹੈਂ। ਘਰਿ = ਘਰ ਵਿਚ, ਹਿਰਦੇ ਵਿਚ। ਰੰਗੋ = ਰੰਗੁ, ਆਨੰਦ। ਕੀ = ਕਿਉਂ? ਧਨ ਕੰਮਲੀਏ = ਹੇ ਭੋਲੀ ਜੀਵ = ਇਸਤ੍ਰੀਏ! ਬਾਹਰੁ = ਬਾਹਰਲਾ ਜਗਤ {ਨੋਟ:'ਬਾਹਰਿ' ਅਤੇ 'ਬਾਹਰੁ' ਦਾ ਫ਼ਰਕ ਚੇਤੇ ਰੱਖਣ = ਜੋਗ ਹੈ}। ਭਾਵ ਕਾ = ਪ੍ਰੇਮ ਦਾ। ਸਲਾਈ = ਸੁਰਮਚੂ ਜਿਸ ਨਾਲ ਅੱਖਾਂ ਵਿਚ ਸੁਰਮਾ ਪਾਈਦਾ ਹੈ। ਲਾਗੀ = ਲੱਗੀ ਹੋਈ, ਜੁੜੀ ਹੋਈ।੧।ਕਿਆ ਕਰੇ = ਕੀਹ ਕਰ ਸਕਦੀ ਹੈ? ਕੰਤ ਨ ਭਾਵੈ = ਕੰਤ ਨੂੰ ਚੰਗੀ ਨਾਹ ਲੱਗੇ। ਕਰਣ ਪਲਾਹ = {करूणाप्रलाप} ਤਰਲੇ, ਕੀਰਨੇ।ਸਾਧਨ = ਜੀਵ = ਇਸਤ੍ਰੀ। ਕਰਮਾ = ਕਰਮ, ਬਖ਼ਸ਼ਸ਼। ਧਾਵੈ = ਦੌੜ = ਭੱਜ ਕਰੇ। ਮਾਤੀ = ਮੱਤੀ ਹੋਈ, ਮਸਤ। ਇਨੀ ਬਾਤੀ = ਇਹਨਾਂ ਗੱਲਾਂ ਨਾਲ। ਕਾਮਣਿ = ਇਸਤ੍ਰੀ।੨।ਵਾਹੈ– ਉਹਨਾਂ ਨੂੰ। ਹਿਕਮਤਿ = ਚਲਾਕੀ। ਹੁਕਮੁ = ਧੱਕਾ, ਵਧੀਕੀ, ਜੋਰਾਵਰੀ। ਜਾ ਕੈ ਪ੍ਰੇਮਿ = ਜਿਸ ਦੇ ਪ੍ਰੇਮ ਦੀ ਰਾਹੀਂ। ਤਉ = ਉਸ ਦੀ। ਮਨੋ = ਮਨੁ। ਪਰਮਲੁ = ਸੁਗੰਧੀ। ਏਵ = ਇਸ ਤਰ੍ਹਾਂ। ਕਹਹਿ = ਕਹਿੰਦੀਆਂ ਹਨ।੩।ਆਪੁ = ਆਪਾ = ਭਾਵ। ਅਉਰੁ = ਕੋਈ ਹੋਰ ਉੱਦਮ। ਕੈਸੀ ਚਤੁਰਾਈ = ਵਿਅਰਥ ਚਲਾਕੀ। ਲੇਖੈ = ਲੇਖੇ ਵਿਚ, ਸਫਲ। ਨਉਨਿਧਿ = ਨੌ ਖ਼ਜ਼ਾਨੇ। ਸਭਰਾਈ = ਭਰਾਵਾਂ ਵਾਲੀ, ਸਾਰੇ ਪਰਵਾਰ ਵਿਚ ਆਦਰ ਵਾਲੀ। ਰੰਗਿ = ਰੰਗ ਵਿਚ। ਰਾਤੀ = ਰੱਤੀ ਹੋਈ, ਰੰਗੀ ਹੋਈ। ਅਹਿ = ਦਿਨ। ਨਿਸਿ = ਰਾਤ। ਭਾਇ = ਭਾਉ ਵਿਚ, ਪ੍ਰੇਮ ਵਿਚ। ਸੁੰਦਰਿ = ਸੁੰਦਰੀ, ਸੋਹਣੀ। ਸਾਈ = ਉਹੀ ਇਸਤ੍ਰੀ। ਸਰੂਪ = ਰੂਪ ਵਾਲੀ। ਬਿਚਖਣਿ = ਅਕਲ ਵਾਲੀ {विचक्षण = ਤੀਖਣ = ਬੁਧਿ}। ਸਾ = ਉਹ ਇਸਤ੍ਰੀ।੪।

ਅਰਥ: ਹੇ ਬਹੁਤ ਅੰਞਾਣ ਜਿੰਦੇ! ਇਤਨਾ ਕੋਝਾ ਮਾਣ ਤੂੰ ਕਿਉਂ ਕਰਦੀ ਹੈਂ? ਪਰਮਾਤਮਾ ਤੇਰੇ ਆਪਣੇ ਹੀ ਹਿਰਦੇ-ਘਰ ਵਿਚ ਹੈ, ਤੂੰ ਉਸ (ਦੇ ਮਿਲਾਪ) ਦਾ ਆਨੰਦ ਕਿਉਂ ਨਹੀਂ ਮਾਣਦੀ? ਹੇ ਭੋਲੀ ਜੀਵ ਇਸਤ੍ਰੀਏ! ਪਤੀ-ਪ੍ਰਭੂ (ਤੇਰੇ ਅੰਦਰ ਹੀ ਤੇਰੇ) ਨੇੜੇ ਵੱਸ ਰਿਹਾ ਹੈ, ਤੂੰ (ਜੰਗਲ ਆਦਿਕ) ਬਾਹਰਲਾ ਸੰਸਾਰ ਕਿਉਂ ਭਾਲਦੀ ਫਿਰਦੀ ਹੈਂ? (ਜੇ ਤੂੰ ਉਸ ਦਾ ਦੀਦਾਰ ਕਰਨਾ ਹੈ, ਤਾਂ ਆਪਣੀਆਂ ਗਿਆਨ ਦੀਆਂ) ਅੱਖਾਂ ਵਿਚ (ਪ੍ਰਭੂ ਦੇ) ਡਰ-ਅਦਬ (ਦੇ ਸੁਰਮੇ) ਦੀਆਂ ਸਲਾਈਆਂ ਪਾ, ਪ੍ਰਭੂ ਦੇ ਪਿਆਰ ਦਾ ਹਾਰ-ਸਿੰਗਾਰ ਕਰ।ਜੀਵ-ਇਸਤ੍ਰੀ ਤਦੋਂ ਹੀ ਸੋਹਾਗ ਭਾਗ ਵਾਲੀ ਤੇ ਪ੍ਰਭੂ-ਚਰਨਾਂ ਵਿਚ ਜੁੜੀ ਹੋਈ ਸਮਝੀ ਜਾਂਦੀ ਹੈ, ਜਦੋਂ ਪ੍ਰਭੂ-ਪਤੀ ਉਸ ਨਾਲ ਪਿਆਰ ਕਰੇ।੧।(ਪਰ) ਅੰਞਾਣ ਜੀਵ-ਇਸਤ੍ਰੀ ਭੀ ਕੀਹ ਕਰ ਸਕਦੀ ਹੈ ਜੇ ਉਹ ਜੀਵ-ਇਸਤ੍ਰੀ ਖਸਮ-ਪ੍ਰਭੂ ਨੂੰ ਚੰਗੀ ਹੀ ਨਾਹ ਲੱਗੇ? ਅਜੇਹੀ ਜੀਵ-ਇਸਤ੍ਰੀ ਭਾਵੇਂ ਕਿਤਨੇ ਹੀ ਤਰਲੇ ਪਈ ਕਰੇ, ਉਹ ਪਤੀ-ਪ੍ਰਭੂ ਦਾ ਮਹਲ-ਘਰ ਲੱਭ ਹੀ ਨਹੀਂ ਸਕਦੀ। (ਅਸਲ ਗੱਲ ਇਹ ਹੈ ਕਿ)ਜੀਵ-ਇਸਤ੍ਰੀ ਭਾਵੇਂ ਕਿਤਨੀ ਹੀ ਦੌੜ-ਭੱਜ ਕਰੇ, ਪ੍ਰਭੂ ਦੀ ਮੇਹਰ ਦੀ ਨਜ਼ਰ ਤੋਂ ਬਿਨਾ ਕੁਝ ਭੀ ਹਾਸਲ ਨਹੀਂ ਹੁੰਦਾ।ਜੇ ਜੀਵ-ਇਸਤ੍ਰੀ ਜੀਭ ਦੇ ਚਸਕੇ ਲਾਲਚ ਤੇ ਅਹੰਕਾਰ (ਆਦਿਕ) ਵਿਚ ਹੀ ਮਸਤ ਰਹੇ, ਅਤੇ ਸਦਾ ਮਾਇਆ (ਦੇ ਮੋਹ) ਵਿਚ ਡੁੱਬੀ ਰਹੇ, ਤਾਂ ਇਹਨੀਂ ਗੱਲੀਂ ਖਸਮ ਪ੍ਰਭੂ ਨਹੀਂ ਮਿਲਦਾ। ਉਹ ਜੀਵ-ਇਸਤ੍ਰੀ ਅੰਞਾਣ ਹੀ ਰਹੀ (ਜੋ ਵਿਕਾਰਾਂ ਵਿਚ ਭੀ ਮਸਤ ਰਹੇ ਤੇ ਫਿਰ ਭੀ ਸਮਝੇ ਕਿ ਉਹ ਪਤੀ-ਪ੍ਰਭੂ ਨੂੰ ਪ੍ਰਸੰਨ ਕਰ ਸਕਦੀ ਹੈ) ।੨।

(ਜਿਨ੍ਹਾਂ ਨੂੰ ਪਤੀ-ਪ੍ਰਭੂ ਮਿਲ ਪਿਆ ਹੈ, ਬੇਸ਼ਕ) ਉਹਨਾਂ ਸੁਹਾਗ ਭਾਗ ਵਾਲੀਆਂ ਨੂੰ ਜਾ ਕੇ ਪੁੱਛ ਵੇਖੋ ਕਿ ਕਿਹਨੀਂ ਗੱਲੀਂ ਖਸਮ-ਪ੍ਰਭੂ ਮਿਲਦਾ ਹੈ, (ਉਹ ਇਹੀ ਉੱਤਰ ਦੇਂਦੀਆਂ ਹਨ ਕਿ) ਚਲਾਕੀ ਤੇ ਧੱਕਾ ਛੱਡ ਦਿਉ, ਜੋ ਕੁਝ ਪ੍ਰਭੂ ਕਰਦਾ ਹੈ ਉਸ ਨੂੰ ਚੰਗਾ ਸਮਝ ਕੇ (ਸਿਰ ਮੱਥੇ ਤੇ) ਮੰਨੋ, ਜਿਸ ਪ੍ਰਭੂ ਦੇ ਪ੍ਰੇਮ ਦਾ ਸਦਕਾ ਨਾਮ-ਵਸਤ ਮਿਲਦੀ ਹੈ ਉਸ ਦੇ ਚਰਨਾਂ ਵਿਚ ਮਨ ਜੋੜੋ, ਖਸਮ-ਪ੍ਰਭੂ ਜੋ ਹੁਕਮ ਕਰਦਾ ਹੈ ਉਹ ਕਰੋ, ਆਪਣਾ ਸਰੀਰ ਤੇ ਮਨ ਉਸ ਦੇ ਹਵਾਲੇ ਕਰੋ, ਬੱਸ! ਇਹ ਸੁਗੰਧੀ (ਜਿੰਦ ਵਾਸਤੇ) ਵਰਤੋ। ਸੋਹਾਗ ਭਾਗ ਵਾਲੀਆਂ ਇਹੀ ਆਖਦੀਆਂ ਹਨ ਕਿ ਹੇ ਭੈਣ! ਇਹਨੀਂ ਗੱਲੀਂ ਹੀ ਖਸਮ-ਪ੍ਰਭੂ ਮਿਲਦਾ ਹੈ।੩।
ਖਸਮ-ਪ੍ਰਭੂ ਤਦੋਂ ਹੀ ਮਿਲਦਾ ਹੈ ਜਦੋਂ ਆਪਾ-ਭਾਵ ਦੂਰ ਕਰੀਏ। ਇਸ ਤੋਂ ਬਿਨਾ ਕੋਈ ਹੋਰ ਉੱਦਮ ਵਿਅਰਥ ਚਲਾਕੀ ਹੈ। (ਜ਼ਿੰਦਗੀ ਦਾ) ਉਹ ਦਿਨ ਸਫਲ ਜਾਣੋ ਜਦੋਂ ਪਤੀ-ਪ੍ਰਭੂ ਮੇਹਰ ਦੀ ਨਿਹਾਗ ਨਾਲ ਤੱਕੇ, (ਜਿਸ) ਜੀਵ-ਇਸਤ੍ਰੀ (ਵਲ ਮੇਹਰ ਦੀ) ਨਿਗਾਹ ਕਰਦਾ ਹੈ ਉਹ ਮਾਨੋ ਨੌ ਖ਼ਜ਼ਾਨੇ ਲੱਭ ਲੈਂਦੀ ਹੈ।ਹੇ ਨਾਨਕ! ਜੇਹੜੀ ਜੀਵ-ਇਸਤ੍ਰੀ ਆਪਣੇ ਖਸਮ-ਪ੍ਰਭੂ ਨੂੰ ਪਿਆਰੀ ਹੈ ਉਹ ਸੁਹਾਗ ਭਾਗ ਵਾਲੀ ਹੈ ਉਹ (ਜਗਤ-) ਪਰਵਾਰ ਵਿਚ ਆਦਰ-ਮਾਣ ਪ੍ਰਾਪਤ ਕਰਦੀ ਹੈ। ਜੇਹੜੀ ਪ੍ਰਭੂ ਦੇ ਪਿਆਰ-ਰੰਗ ਵਿਚ ਰੰਗੀ ਰਹਿੰਦੀ ਹੈ, ਜੇਹੜੀ ਅਡੋਲਤਾ ਵਿਚ ਮਸਤ ਰਹਿੰਦੀ ਹੈ, ਜੇਹੜੀ ਦਿਨ ਰਾਤ ਪ੍ਰਭੂ ਦੇ ਪ੍ਰੇਮ ਵਿਚ ਮਗਨ ਰਹਿੰਦੀ ਹੈ, ਉਹੀ ਸੋਹਣੀ ਹੈ ਸੋਹਣੇ ਰੂਪ ਵਾਲੀ ਹੈ ਅਕਲ ਵਾਲੀ ਹੈ ਤੇ ਸਿਆਣੀ ਕਹੀ ਜਾਂਦੀ ਹੈ।੪।੨।੪।

अर्थ: हे अति अंजान जिंदे! तू इतना कोझा गुमान क्यों करती है? परमात्मा तेरे अपने ही हृदय-घर में है, तू उस (के मिलाप) का आनंद क्यों नहीं लेती? हे भोली जीव-स्त्री ! पति-प्रभू (तेरे अंदर ही तेरे) नजदीक बस रहा है, तू (जंगल आदिक) बाहरी संसार क्यों तलाशती फिरती है? (अगर तूने उसका दीदार करना चाहती है, तो अपने ज्ञान की) आँखों में (प्रभू के) डर-अदब (के अंजन) की सलाईयां डाल, प्रभू के प्यार का हार-श्रृंगार कर।जीव-स्त्री तब ही सोहाग-भाग वाली और प्रभू-चरणों में जुड़ी हुई समझी जाती है, जब प्रभू-पति उससे प्यार करे।1।(पर) नासमझ जीव-स्त्री भी क्या कर सकती है यदि वह जीव-स्त्री प्रभू-पति को अच्छी ना लगे? ऐसी जीव-स्त्री भले कितने ही करुणा प्रलाप करती फिरे, वह प्रभू-पति का महल-गृह नहीं पा सकती। (दरअसल बात ये है कि) जीव-स्त्री भले ही कितनी ही दौड़-भाग करती रहे, प्रभू की मेहर के बिना कुछ भी हासिल नहीं होता।यदि जीव-स्त्री जीभ के चस्के लालच और अहंकार (आदि) में ही मस्त रहे, और सदा माया (के मोह) में डूबी रहे, तो इन बातों से पति-प्रभू नहीं मिलता। वह जीव-स्त्री बेसमझ ही रही (जो विकारों में मस्त रहके और फिर भी समझे कि वह पति-प्रभू को प्रसन्न कर सकती है)।2।(जिनको पति-प्रभू मिल गया है, बेशक) उन सोहाग-भाग वालियों को जा के पूछ के देखो कि किन बातों से पति-प्रभू मिलता है, (वे यही उक्तर देती हैं कि) चालाकी और जबरदस्ती त्याग दो, जो कुछ प्रभु करता है उसको अच्छा समझ के (सिर माथे पर) मानो, जिस प्रभू के प्रेम के सदका नाम-वस्तु मिलती है उसके चरणों में मन जोड़ो, पति-प्रभू जो हुकम करता है वह करो, अपना शरीर और मन उसके हवाले करो, बस! ये सुगंधि (जिंद के लिए) बरतो। सोहाग-भाग वाली सही कहतीं हैं कि हे बहन! इन बातों से ही पति-प्रभू मिलता है।3।पति-प्रभू तब ही मिलता है जब स्वै भाव दूर करें। इसके बिना किया गया और कोई उद्यम व्यर्थ है, चालाकी है। (जिंदगी का) वह दिन सफल जानो जब पति-प्रभू मेहर की निगाह से देखे, (जिस) जीव-स्त्री (की ओर मेहर की) निगाह करता है वह मानो नौ खजाने पा लेती है।हे नानक! जो जीव-स्त्री पति-प्रभू को प्यारी है वह सोहाग-भाग वाली है वह (जगत-) परिवार में आदर पाती है। जो प्रभू के प्यार-रंग में रंगी रहती है, जो अडोलता में मस्त रहती है, जो दिन-रात प्रभू के प्रेम-रंग में मगन रहती है, वही सोहानी है सुंदर रूप वाली है तीक्ष्ण बुद्धि वाली है और समझदार कही जाती है।4।2।4।

ਗੱਜ-ਵੱਜ ਕੇ ਫਤਹਿ ਬੁਲਾਓ ਜੀ
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!

21/10/2026

AMRIT VELE DA HUKAMNAMA,
SRI DARBAR SAHIB,AMRITSAR,
PAAVAN ANG-686, 21-10-2026

_*ਧਨਾਸਰੀ ਮਹਲਾ ੫ ਘਰੁ ੬ ਅਸਟਪਦੀ ੴ ਸਤਿਗੁਰ ਪ੍ਰਸਾਦਿ ॥ ਜੋ ਜੋ ਜੂਨੀ ਆਇਓ ਤਿਹ ਤਿਹ ਉਰਝਾਇਓ ਮਾਣਸ ਜਨਮੁ ਸੰਜੋਗਿ ਪਾਇਆ ॥ ਤਾਕੀ ਹੈ ਓਟ ਸਾਧ ਰਾਖਹੁ ਦੇ ਕਰਿ ਹਾਥ ਕਰਿ ਕਿਰਪਾ ਮੇਲਹੁ ਹਰਿ ਰਾਇਆ ॥੧॥ ਅਨਿਕ ਜਨਮ ਭ੍ਰਮਿ ਥਿਤਿ ਨਹੀ ਪਾਈ ॥ ਕਰਉ ਸੇਵਾ ਗੁਰ ਲਾਗਉ ਚਰਨ ਗੋਵਿੰਦ ਜੀ ਕਾ ਮਾਰਗੁ ਦੇਹੁ ਜੀ ਬਤਾਈ ॥੧॥ ਰਹਾਉ ॥ ਅਨਿਕ ਉਪਾਵ ਕਰਉ ਮਾਇਆ ਕਉ ਬਚਿਤਿ ਧਰਉ ਮੇਰੀ ਮੇਰੀ ਕਰਤ ਸਦ ਹੀ ਵਿਹਾਵੈ ॥ ਕੋਈ ਐਸੋ ਰੇ ਭੇਟੈ ਸੰਤੁ ਮੇਰੀ ਲਾਹੈ ਸਗਲ ਚਿੰਤ ਠਾਕੁਰ ਸਿਉ ਮੇਰਾ ਰੰਗੁ ਲਾਵੈ ॥੨॥ ਪੜੇ ਰੇ ਸਗਲ ਬੇਦ ਨਹ ਚੂਕੈ ਮਨ ਭੇਦ ਇਕੁ ਖਿਨੁ ਨ ਧੀਰਹਿ ਮੇਰੇ ਘਰ ਕੇ ਪੰਚਾ ॥ ਕੋਈ ਐਸੋ ਰੇ ਭਗਤੁ ਜੁ ਮਾਇਆ ਤੇ ਰਹਤੁ ਇਕੁ ਅੰਮ੍ਰਿਤ ਨਾਮੁ ਮੇਰੈ ਰਿਦੈ ਸਿੰਚਾ ॥੩॥*_

धनासरी महला ५ घरु ६ असटपदी ੴ सतिगुर प्रसादि ॥ जो जो जूनी आइओ तिह तिह उरझाइओ माणस जनमु संजोगि पाइआ ॥ ताकी है ओट साध राखहु दे करि हाथ करि किरपा मेलहु हरि राइआ ॥१॥ अनिक जनम भ्रमि थिति नही पाई ॥ करउ सेवा गुर लागउ चरन गोविंद जी का मारगु देहु जी बताई ॥१॥ रहाउ ॥ अनिक उपाव करउ माइआ कउ बचिति धरउ मेरी मेरी करत सद ही विहावै ॥ कोई ऐसो रे भेटै संतु मेरी लाहै सगल चिंत ठाकुर सिउ मेरा रंगु लावै ॥२॥ पड़े रे सगल बेद नह चूकै मन भेद इकु खिनु न धीरहि मेरे घर के पंचा ॥ कोई ऐसो रे भगतु जु माइआ ते रहतु इकु अंम्रित नामु मेरै रिदै सिंचा ॥३॥

Dhanaasaree, Fifth Mehl, Sixth House, Ashtapadee: One Universal Creator God. By The Grace Of The True Guru: Whoever is born into the world, is entangled in it; human birth is obtained only by good destiny. I look to Your support, O Holy Saint; give me Your hand, and protect me. By Your Grace, let me meet the Lord, my King. ||1|| I wandered through countless incarnations, but I did not find stability anywhere. I serve the Guru, and I fall at His feet, praying, "O Dear Lord of the Universe, please, show me the way."||1||Pause|| I have tried so many things to acquire the wealth of Maya, and to cherish it in my mind; I have passed my life constantly crying out, "Mine, mine!" Is there any such Saint, who would meet with me, take away my anxiety, and lead me to enshrine love for my Lord and Master. ||2|| I have read all the Vedas, and yet the sense of separation in my mind still has not been removed; the five thieves of my house are not quieted, even for an instant. Is there any devotee, who is unattached to Maya, who may irrigate my mind with the Ambrosial Naam, the Name of the One Lord? ||3||

ਪਦਅਰਥ:- ਜੋ ਜੋ—ਜੇਹੜਾ ਜੇਹੜਾ (ਜੀਵ)। ਤਿਹ ਤਿਹ—ਉਸੇ ਉਸੇ (ਜੂਨ) ਵਿਚ। ਉਰਝਾਇਓ—(ਮਾਇਆ ਦੇ ਮੋਹ ਵਿਚ) ਫਸਿਆ ਹੋਇਆ ਹੈ। ਸੰਜੋਗਿ—ਚੰਗੀ ਕਿਸਮਤ ਨਾਲ। ਤਾਕੀ ਹੈ—(ਮੈਂ) ਤੱਕੀ ਹੈ। ਸਾਧ—ਹੇ ਗੁਰੂ! ਦੇ ਕਰਿ—ਦੇ ਕੇ। ਹਾਥ—{ਬਹੁ-ਵਚਨ} ਦੋਵੇਂ ਹੱਥ। ਹਰਿ ਰਾਇਆ—ਪ੍ਰਭੂ ਪਾਤਿਸ਼ਾਹ।1। ਭ੍ਰਮਿ—ਭਟਕ ਕੇ। ਥਿਤਿ—{iÔQiq} ਟਿਕਾਉ। ਪਾਈ—ਲੱਭੀ। ਕਰਉ—ਕਰਉਂ, ਮੈਂ ਕਰਦਾ ਹਾਂ। ਗੁਰ—ਹੇ ਗੁਰੂ! ਲਾਗਉਂ,ਮੈਂ ਲੱਗਦਾ ਹਾਂ। ਮਾਰਗੁ—ਰਸਤਾ। ਬਤਾਈ ਦੇਹੁ—ਬਤਾਇ ਦੇਹੁ।1। ਰਹਾਉ। ਉਪਾਵ—{ਲਫ਼ਜ਼ ‘ਉਪਾਉ’ ਤੋਂ ਬਹੁ-ਵਚਨ} ਹੀਲੇ। ਕਉ—ਦੀ ਖ਼ਾਤਰ। ਬਚਿਤਿ—ਚਿੱਤ ਵਿਚ ਚੰਗੀ ਤਰ੍ਹਾਂ। ਚਿਤਿ—ਚਿੱਤ ਵਿਚ। ਧਰਉ—ਧਰਉਂ, ਮੈਂ ਧਰਦਾ ਹਾਂ। ਕਰਤ—ਕਰਦਿਆਂ। ਸਦ—ਸਦਾ। ਰੇ—ਹੇ ਭਾਈ! ਭੇਟੈ—ਮਿਲ ਪਏ। ਲਾਹੈ—ਦੂਰ ਕਰ ਦੇਵੇ। ਸਿਉ—ਨਾਲ। ਰੰਗੁ—ਪਿਆਰ। ਲਾਵੈ—ਜੋੜ ਦੇਵੇ।2। ਰੇ—ਹੇ ਭਾਈ! ਸਗਲ—ਸਾਰੇ। ਚੂਕੈ—ਮੁੱਕਦਾ। ਭੇਦ—ਵਿੱਥ। ਧੀਰਹਿ —ਧੀਰਜ ਕਰਦੇ। ਪੰਚਾ—ਗਿਆਨ-ਇੰਦ੍ਰੇ। ਰਹਤੁ—ਨਿਰਲੇਪ। ਅੰਮ੍ਰਿਤ—ਆਤਮਕ ਜੀਵਨ ਦੇਣ ਵਾਲਾ। ਰਿਦੈ—ਹਿਰਦੇ ਵਿਚ। ਸਿੰਚਾ—ਸਿੰਜ ਦੇਵੇ।3।

ਅਰਥ:- ਹੇ ਸਤਿਗੁਰੂ! ਅਨੇਕਾਂ ਜੂਨਾਂ ਵਿਚ ਭਟਕ ਭਟਕ ਕੇ (ਜੂਨਾਂ ਤੋਂ ਬਚਣ ਦਾ ਹੋਰ ਕੋਈ) ਟਿਕਾਉ ਨਹੀਂ ਲੱਭਾ। ਹੁਣ ਮੈਂ ਤੇਰੀ ਚਰਨੀਂ ਆ ਪਿਆ ਹਾਂ, ਮੈਂ ਤੇਰੀ ਹੀ ਸੇਵਾ ਕਰਦਾ ਹਾਂ, ਮੈਨੂੰ ਪਰਮਾਤਮਾ (ਦੇ ਮਿਲਾਪ) ਦਾ ਰਸਤਾ ਦੱਸ ਦੇ।1। ਰਹਾਉ। ਹੇ ਗੁਰੂ! ਜੇਹੜਾ ਜੇਹੜਾ ਜੀਵ (ਜਿਸ ਕਿਸੇ) ਜੂਨ ਵਿਚ ਆਇਆ ਹੈ, ਉਹ ਉਸ (ਜੂਨ) ਵਿਚ ਹੀ (ਮਾਇਆ ਦੇ ਮੋਹ ਵਿਚ) ਫਸ ਰਿਹਾ ਹੈ। ਮਨੁੱਖਾ ਜਨਮ (ਕਿਸੇ ਨੇ) ਕਿਸਮਤ ਨਾਲ ਪ੍ਰਾਪਤ ਕੀਤਾ ਹੈ। ਹੇ ਗੁਰੂ! ਮੈਂ ਤਾਂ ਤੇਰਾ ਆਸਰਾ ਤੱਕਿਆ ਹੈ। ਆਪਣੇ ਹੱਥ ਦੇ ਕੇ (ਮੈਨੂੰ ਮਾਇਆ ਦੇ ਮੋਹ ਤੋਂ) ਬਚਾ ਲੈ। ਮੇਹਰ ਕਰ ਕੇ ਮੈਨੂੰ ਪ੍ਰਭੂ-ਪਾਤਿਸ਼ਾਹ ਨਾਲ ਮਿਲਾ ਦੇ।1। ਹੇ ਭਾਈ! ਮੈਂ (ਨਿੱਤ) ਮਾਇਆ ਦੀ ਖ਼ਾਤਰ (ਹੀ) ਅਨੇਕਾਂ ਹੀਲੇ ਕਰਦਾ ਰਹਿੰਦਾ ਹਾਂ, ਮੈਂ (ਮਾਇਆ ਨੂੰ ਹੀ) ਉਚੇਚੇ ਤੌਰ ਤੇ ਆਪਣੇ ਮਨ ਵਿਚ ਟਿਕਾਈ ਰੱਖਦਾ ਹਾਂ, ਸਦਾ ‘ਮੇਰੀ ਮਾਇਆ, ਮੇਰੀ ਮਾਇਆ’ ਕਰਦਿਆਂ ਹੀ (ਮੇਰੀ ਉਮਰ ਬੀਤਦੀ) ਜਾ ਰਹੀ ਹੈ। (ਹੁਣ ਮੇਰਾ ਜੀ ਕਰਦਾ ਹੈ ਕਿ) ਮੈਨੂੰ ਕੋਈ ਅਜੇਹਾ ਸੰਤ ਮਿਲ ਪਏ, ਜੇਹੜਾ (ਮੇਰੇ ਅੰਦਰ ਮਾਇਆ ਵਾਲੀ) ਸਾਰੀ ਸੋਚ ਦੂਰ ਕਰ ਦੇਵੇ, ਤੇ, ਪਰਮਾਤਮਾ ਨਾਲ ਮੇਰਾ ਪਿਆਰ ਬਣਾ ਦੇਵੇ।2। ਹੇ ਭਾਈ! ਸਾਰੇ ਵੇਦ ਪੜ੍ਹ ਵੇਖੇ ਹਨ, (ਇਹਨਾਂ ਦੇ ਪੜ੍ਹਨ ਨਾਲ ਪਰਮਾਤਮਾ ਨਾਲੋਂ) ਮਨ ਦੀ ਵਿੱਥ ਨਹੀਂ ਮੁੱਕਦੀ, (ਵੇਦ ਆਦਿਕਾਂ ਦੇ ਪੜ੍ਹਨ ਨਾਲ) ਗਿਆਨ-ਇੰਦ੍ਰੇ ਇਕ ਛਿਨ ਵਾਸਤੇ ਭੀ ਸ਼ਾਂਤ ਨਹੀਂ ਹੁੰਦੇ। ਹੇ ਭਾਈ! ਕੋਈ ਅਜੇਹਾ ਭਗਤ (ਮਿਲ ਪਏ) ਜੇਹੜਾ (ਆਪ) ਮਾਇਆ ਤੋਂ ਨਿਰਲੇਪ ਹੋਵੇ, (ਉਹੀ ਭਗਤ) ਮੇਰੇ ਹਿਰਦੇ ਵਿਚ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਸਿੰਜ ਸਕਦਾ ਹੈ।3।

अर्थ :-हे सतिगुरु ! अनेकों जूनों (योनियों) में भटक भटक के (योनियों से बचने का ओर कोई) ठहराव नहीं खोजा जा सका। अब मैं तेरी चरणी आ पड़ा हूँ, मैं तेरी ही सेवा करता हूँ, मुझे परमात्मा (के मिलाप) का मार्ग बता दो।1।रहाउ। हे गुरु ! जो जो जीव (जिस किसी) योनि में आया है, वह उस (योनि) में ही (माया के मोह में) फँस रहा है। मानुख जन्म (किसी ने) किस्मत के साथ प्राप्त किया है। हे गुरु ! मैंने तो तेरा सहारा देखा है। आपने हाथ दे के (मुझे माया के मोह से) बचा ले। कृपा कर के मुझे भगवान-पातिशाह के साथ मिला दे।1। हे भाई ! मैं (नित्य) माया की खातिर (ही) अनेकों यत्न करता रहता हूँ, मैं (माया को ही) विशेष तौर पर आपने मन में टिकाई रखता हूँ, सदा ‘मेरी माया,मेरी माया’ करते हुए ही (मेरी उम्र बीतती) जा रही है। (अब मेरा मन करता है कि) मुझे कोई ऐसा संत मिल जाए, जो (मेरे अंदर माया वाली) सारी सोच दूर कर दे, और, भगवान के साथ मेरा प्यार बना दे।2। हे भाई ! मैंने सारे वेद पढ़ देखे हैं, (इन के पढ़ने से भगवान के साथ से) मन की दूरी खत्म नहीं होती, (वेद आदिक के पढ़ने से) ज्ञान-इंद्रे एक क्षण के लिए भी शांत नहीं होतेे। हे भाई ! कोई ऐसा भक्त (मिल जाए) जो (आप) माया से निरलेप हो, (वही भक्त) मेरे हृदय में आत्मिक जीवन देने वाला नाम-जल सिंजो सकता है।।

ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!

Address

Ilford

Website

Alerts

Be the first to know and let us send you an email when ASingh posts news and promotions. Your email address will not be used for any other purpose, and you can unsubscribe at any time.

Contact The Business

Send a message to ASingh:

Shortcuts

Sponsored

Share